ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਸਾਹਿਬਜਾਦਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਦੇ ਜੀਵਨ ਵਿੱਚੋਂ ਤੁਹਾਡੇ ਨਾਲ ਕੁਝ ਵਿਚਾਰ ਸਾਂਝੇ ਕਰਨ ਜਾ ਰਹੇ ਹਂ ਸਾਰੇ ਨੂੰ ਬੇਨਤੀ ਹੈ ਕਿ ਚੈਨਲ ਨੂੰ ਸਬਸਕ੍ਰਾਈਬ ਕਰੋ ਅਤੇ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਹਿਬਜ਼ਾਦਾ ਫਾਰਸੀ ਦਾ ਸ਼ਬਦ ਹੈ ਜਿਸਦਾ ਮਤਲਬ ਹੈ ਬਾਦਸ਼ਾਹ ਦਾ ਪੁੱਤਰ ਗੁਰੂ ਗੋਬਿੰਦ ਸਿੰਘ ਜੀ ਬਾਦਸ਼ਾਹ ਦੇ ਬਾਦਸ਼ਾਹ ਹਨ ਇਸ ਲਈ ਉਹਨਾਂ ਦੇ ਪੁੱਤਰਾਂ ਨੂੰ ਸਾਹਿਬਜ਼ਾਦੇ ਵੀ ਆਖਿਆ ਜਾਂਦਾ ਹੈ
ਬਾਬਾ ਫਤਿਹ ਸਿੰਘ ਜੀ ਦਾ ਜਨਮ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤ ਕੌਰ ਜੀ ਦੀ ਪਵਿੱਤਰ ਕੁੱਖੋਂ 14 ਦਸੰਬਰ 29 ਮਗਰ 1699 ਈਸਵੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਬਾਬਾ ਫਤਿਹ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸਨ ਉਹ ਦੂਸਰੇ ਸਾਹਿਬਜ਼ਾਦਿਆਂ ਦੀ ਤਰ੍ਹਾਂ ਬਹੁਤ ਹੀ ਆਗਿਆਕਾਰੀ ਸਨ ਸਾਰੇ ਹੀ ਬਾਬਾ ਫਤਿਹ ਸਿੰਘ ਜੀ ਨੂੰ ਬਹੁਤ ਪਿਆਰ ਕਰਦੇ ਸਨ ਬਾਬਾ ਫਤਿਹ ਸਿੰਘ ਜੀ ਨੂੰ ਨਿਹੰਗ ਸਿੰਘਾਂ ਦੇ ਮੋਢੀ ਵੀ ਕਿਹਾ ਜਾਂਦਾ ਹੈ ਹੈ। ਹੋਇਆ ਇਉ ਕਿ ਵੱਡੇਸਾਹਿਬਜ਼ਾਦੇ ਸਿੰਘਾਂ ਨਾਲ ਟੋਲੀਆਂ ਬਣਾ ਕੇ ਜੰਗ ਕਰਨ ਦੀਆਂ ਖੇਡਾਂ ਖੇਡ ਰਹੇ ਸਨ ਬਾਬਾ ਫਤਿਹ ਸਿੰਘ ਜੀ ਵੀ ਖੇਡਣ ਵਾਸਤੇ ਆਏ ਪਰ ਵੱਡੇ
ਸਾਹਿਬਜ਼ਾਦਿਆਂ ਤੇ ਸਿੰਘਾਂ ਨੇ ਉਹਨਾਂ ਨੂੰ ਆਖਿਆ ਕਿ ਤੁਸੀਂ ਅਜੇ ਬਹੁਤ ਛੋਟੇ ਹੋ ਤੁਸੀਂ ਨਹੀਂ ਖੇਡ ਸਕਦੇ ਇਹ ਸਭ ਕੁਝ ਗੁਰੂ ਗੋਬਿੰਦ ਸਿੰਘ ਜੀ ਵੀ ਦੇਖ ਰਹੇ ਸਨ ਬਾਬਾ ਫਤਿਹ ਸਿੰਘ ਜੀ ਨੇ ਅੰਦਰ ਜਾ ਕੇ ਵੱਡੀ ਸਾਰੀ ਦਸਤਾਰ ਸਜਾਈ ਤੇ ਆਖਿਆ ਦੇਖੋ ਹੁਣ ਮੈਂ ਵੱਡਾ ਹੋ ਗਿਆ ਹਾਂ ਹੁਣ ਮੈਂ ਇਸ ਖੇਡ ਵਿੱਚ ਹਿੱਸਾ ਲੈ ਸਕਦਾ ਹਾਂ ਇਹ ਵੇਖ ਕੇ ਗੁਰੂ ਗੋਬਿੰਦ ਸਿੰਘ ਜੀ ਬਹੁਤ ਖੁਸ਼ ਹੋਏ ਤੇ ਆਪ ਜੀ ਨੂੰ ਇੱਕ ਅਲੱਗ ਫੌਜ ਦਿੱਤੀ ਜਿਸ ਨੂੰ ਗੁਰੂ ਦੀ ਲਾਡਲੀ ਫੌਜ ਦਾ ਖਿਤਾਬ ਪ੍ਰਾਪਤ ਹੋਇਆ ਬਾਬਾ ਫਤਿਹ ਸਿੰਘ ਜੀ ਦੇ ਹੋਰ ਵੀ ਬਹੁਤ ਪਿਆਰੇ ਕੌਤਕ ਆਮ ਹੀ ਆਨੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲ ਜਾਂਦੇ ਸਨ ਇੱਕ ਦਿਨ ਐਸਾ ਵੀ ਆਇਆ ਜਦੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਅਨੰਦਪੁਰ ਸਾਹਿਬ ਛੱਡਣਾ ਪਿਆ
ਸੰਨ 1704 ਈਸਵੀ ਦੀ ਰਾਤ ਦਸਵੇਂ ਗੁਰੂ ਜੀ ਨੇ ਅਨੰਦਪੁਰ ਸਾਹਿਬ ਦਾ ਕਿਲਾ ਛੱਡ ਦਿੱਤਾ ਹਾਕਮਾਂ ਨੇ ਗਊ ਕੁਰਾਨ ਦੀਆਂ ਕਸਮਾਂ ਖਾਦੀਆਂ ਸਾਰੀਆਂ ਕਸਮਾਂ ਵਾਅਦੇ ਭੁੱਲ ਕੇ ਪਿੱਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿੱਚ ਹੜ ਆਇਆ ਹੋਇਆ ਸੀ ਸਰਸਾ ਨਦੀ ਤੇ ਜੰਗ ਹੋਈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਲੋੜ ਅਨੁਸਾਰ ਜਥਿਆਂ ਚ ਵੰਡਿਆ ਵੱਡੇ ਸਾਹਿਬਜ਼ਾਦਾ ਅਜੀਤ ਸਿੰਘ ਤੇ ਭਾਈ ਉਦੇ ਸਿੰਘ ਨੇ ਜੰਗ ਦੀ ਕਮਾਨ ਸੰਭਾਲੇ ਕਮਸਾਨ ਜੰਗ ਵਿੱਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ ਇੱਥੇ ਦਸਵੇਂ ਪਾਤਸ਼ਾਹ ਦਾ ਪਰਿਵਾਰ ਵੀ ਤਿੰਨ ਹਿੱਸਿਆਂ ਚ ਵੰਡਿਆ ਗਿਆ ਤੇ ਸਾਥੀ ਸਿੰਘ ਵੀ ਵਿਛੜ ਗਏ ਉਸ ਯਾਦ ਵਿੱਚ ਗੁਰਦੁਆਰਾ ਪਰਿਵਾਰ ਵਿਛੋੜਾ ਸਥਿਤ ਹੈ।
ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਕੌਰ ਜੀ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨਾਲ ਦਿੱਲੀ ਨੂੰ ਆ ਗਏ ਮਾਤਾ ਗੁਜਰ ਕੌਰ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ ਸਰਸਾ ਦੇ ਕੰਢੇ ਚਲਦੇ ਮੁਰਿੰਡੇ ਜਾ ਪੁੱਜੇ ਇਹਨਾਂ ਦਾ ਰਸੋਈਆ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ 20 ਕੁ ਮੀਲ ਦੀ ਵਿੱਥ ਤੇ ਪੈਂਦਾ ਸੀ ਅਨੰਦਪੁਰ ਸਾਹਿਬ ਤੋਂ ਚੱਲਣ ਸਮੇਂ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਡੇਢ ਕੁ ਹਜ਼ਾਰ ਸਿੰਘ ਸਨ ਪਰ ਸੰਸਥਾ ਦੀ ਜੰਗ ਸਮੇਂ ਕੁਝ ਸ਼ਹੀਦ ਹੋ ਗਏ ਤੇ ਕੁਝ ਨਦੀ ਵਿੱਚ ਰੁੜ ਜਾਣ ਕਾਰਨ ਵਿਛੜ ਗਏ ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ 40 ਦੇ ਕਰੀਬ ਸਿੰਘ ਤੇ ਦੋ ਵੱਡੇ ਸਾਹਿਬਜ਼ਾਦੇ ਸਨ ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ
ਕਰਨ ਤੇ ਦਸਵੇਂ ਗੁਰੂ ਨਾਲ 40 ਦੇ ਕਰੀਬ ਸਿੰਘ ਤੇ ਦੋ ਵੱਡੇ ਸਾਹਿਬਜ਼ਾਦੇ ਸਨ। ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ ਨੀਅਤ ਦਾ ਬੜਾ ਬੇਈਮਾਨ ਸਾਬਿਤ ਹੋਇਆ ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀਆਂ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿੱਚ ਸੂਬਾ ਸਰਹੰਦ ਨੂੰ ਇਤਲਾਅ ਦੇ ਦਿੱਤੀ ਦਿਨ ਚੜਦੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਵਜੀਦ ਦੀ ਕਚਹਿਰੀ ਚ ਪੇਸ਼ ਕੀਤਾ ਗਿਆ ਮਾਤਾ ਗੁਜਰ ਕੌਰ ਤੇ ਦੋਵੇਂ ਛੋਟੇ ਸਾਹਿਬਜ਼ਾਦੇ ਤਿਨਾਂ ਨੂੰ ਸਾਰੀ ਰਾਤ ਠੰਡੇ ਬੁਰਜ ਭੁੱਖੇ ਧਿਆਏ ਰੱਖਿਆ ਗਿਆ ਭਾਈ ਮੋਤੀ ਰਾਮ ਨੇ ਪਰਿਵਾਰ ਨੂੰ ਖਤਰੇ ਵਿੱਚ ਪਾ ਕੇ
ਉਹਨਾਂ ਵਾਸਤੇ ਦੁੱਧ ਪਹੁੰਚਾਇਆ ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਦੀ ਕਚਹਿਰੀ ਵਿੱਚ ਪੇਸ਼ ਕਰਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿਗ ਰਹੇ ਮਲੇਰ ਕੋਟਲੇ ਵਾਲੇ ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਾ ਵੇਖ ਕਾਜ਼ੀ ਨੂੰ ਵੀ ਕਿਹਾ ਕਿ ਇਸਲਾਮ ਬੱਚਿਆਂ ਦੇ ਇਸ ਤਰਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਹਮ ਉਹਨਾਂ ਨੂੰ ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ ਦੱਸਦਿਆਂ ਸਖਤ ਸਜ਼ਾ ਦੀ ਗੱਲ ਕਹੀ ਤੇ ਅਖੀਰ ਫਤਵਾ ਜਾਰੀ ਕੀਤਾ ਕਿ ਇਹਨਾਂ ਨੂੰ ਜਿਉਂਦੇ ਹੀ ਨੀਹਾਂ ਵਿੱਚ ਚਿਣ ਦਿੱਤਾ ਜਾਵੇ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਦੇ ਸਿਰ ਤਲਵਾਰ ਨਾਲ ਧੜ ਤੋਂ ਜੁਦਾ ਕਰ ਦਿੱਤੇ
ਇਸ ਜ਼ੁਲਮੀ ਹੁਕਮ ਤੇ ਨਵਾਬ ਮਲੇਰ ਕੋਟਲਾ ਸ਼ੇਰ ਮੁਹੰਮਦ ਖਾਂ ਨੇ ਉੱਠ ਕੇ ਹਾ ਦਾ ਨਾਰਾ ਮਾਰਿਆ ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ ਜਮੀਨ ਦੇਣ ਤੋਂ ਵੀ ਮਨਾ ਕਰ ਦਿੱਤਾ ਤਾਂ ਸੇਠ ਦੀਵਾਨ ਟੋਡਰਮਲ ਨੇ ਜਮੀਨ ਤੇ ਖੜੇ ਰੁੱਖ ਸੋਨੇ ਦੀਆਂ ਮੋਹਰਾਂ ਵਿਛਾ ਕੇ ਉਹਨਾਂ ਲਈ ਜਗਹਾ ਪ੍ਰਾਪਤ ਕੀਤੀ ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉੱਥੇ ਅੱਜ ਗੁਰਦੁਆਰਾ ਜੋਤੀ ਸਰੂਪ ਮੌਜੂਦ ਹੈ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਮਾਤਾ ਗੁਜਰ ਕੌਰ ਜੀ ਵੀ ਸ਼ਹਾਦਤ ਪ੍ਰਾਪਤ ਕਰ ਗਏ ਦਸੰਬਰ ਦੇ ਮਹੀਨੇ ਨੂੰ ਗੁਰੂ ਜੀ ਦੇ ਸਿੰਘ ਬਾਣੀ ਪੜ੍ਹਦਿਆਂ ਤੇ ਗੁਰੂ ਜੀ ਦੇ ਪਰਿਵਾਰ ਨੂੰ ਯਾਦ ਕਰਦਿਆਂ ਮਨਾਉਂਦੇ ਹਨ ਸੋ ਇਹ ਸੀ ਸੰਖੇਪ ਇਤਿਹਾਸ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਜੀਵਨ ਦਾ ਜੋ ਅਸੀਂ ਤੁਹਾਡੇ ਨਾਲ ਇਸ ਵੀਡੀਓ ਦੇ ਵਿੱਚ ਸਾਂਝਾ ਕੀਤਾ ਹੈ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ